ਖੇਤੀ ਬਿੱਲ ਰੱਦ ਨਾ ਹੋਣ ਤੱਕ ਸਰਕਾਰ ਨਾਲ ਨਹੀਂ ਹੋਵੇਗੀ ਕੋਈ ਗੱਲਬਾਤ-ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕਿਸਾਨਾਂ ਦੇ ਭਾਰੀ ਵਿਰੋਧ ਵਿਚਾਲੇ ਖੇਤੀਬਾੜੀ ਨਾਲ ਜੁੜੇ ਤਿੰਨ ਬਿੱਲਾਂ ਨੂੰ ਲੋਕ ਸਭਾ ਵਿਚ ਪਾਸ ਕੀਤਾ ਜਾ ਚੁੱਕਿਆ ਹੈ ਅਤੇ ਹੁਣ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕਿਸਾਨਾਂ ਦੇ ਭਾਰੀ ਵਿਰੋਧ ਵਿਚਾਲੇ ਖੇਤੀਬਾੜੀ ਨਾਲ ਜੁੜੇ ਤਿੰਨ ਬਿੱਲਾਂ ਨੂੰ ਲੋਕ ਸਭਾ ਵਿਚ ਪਾਸ ਕੀਤਾ ਜਾ ਚੁੱਕਿਆ ਹੈ ਅਤੇ ਹੁਣ ਇਹ ਬਿਲ ਰਾਜਸਭਾ ਵਿਚ ਪੇਸ਼ ਕੀਤੇ ਜਾਣਗੇ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਸਭਾ ਵਿਚ ਇਨ੍ਹਾਂ ਤਿੰਨਾਂ ਬਿੱਲਾਂ ਦਾ ਵਿਰੋਧ ਕੀਤਾ ਗਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਬਿੱਲਾਂ ਦੇ ਮੁੱਦੇ ਉੱਤੇ ਰੋਸ ਜ਼ਾਹਰ ਕਰਦਿਆਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੇ ਮੁੱਦੇ ਉੱਤੇ ਸਖਤ ਸਟੈਂਡ ਲੈਣ ਕਰਕੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਵੱਲੋਂ ਸੱਭ ਤੋਂ ਅੱਗੇ ਲੱਗ ਕੇ ਬਿੱਲਾਂ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਬਿੱਲ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉੱਥੇ ਹੀ ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨੀ ਪੰਜਾਬ ਦਾ ਹੀ ਨਹੀਂ ਬਲਕਿ ਦੇਸ਼ ਦੀ ਰੀੜ ਦੀ ਹੱਡੀ ਹੈ ਜਿਸ ਕਰਕੇ ਅਜਿਹੇ ਬਿੱਲ ਲਿਆਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਸ਼ੰਕਾਵਾਂ ਦੂਰ ਕਰਨਾ ਜਰੂਰੀ ਸੀ। ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਉੱਤੇ ਬੋਲਦਿਆਂ ਸਿਰਸਾ ਨੇ ਕਿਹਾ ਕਿ ਪਾਰਟੀ ਦੀ ਮੀਟਿੰਗ ਤੋਂ ਇਸ ਸਬੰਧ ਵਿਚ ਫੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਬਿੱਲਾਂ ਦੇ ਵਿਰੋਧ ਵਿਚ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਨ੍ਹਾਂ ਬਿਲਾਂ ਨੂੰ ਲਿਆਉਣ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨਾਲ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸਾਨਾਂ ਦੀਆਂ ਸੰਕਾਵਾਂ ਦੂਰ ਕੀਤੀਆ ਗਈਆਂ ਹਨ। ਉੱਥੇ ਹੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਇਲਾਵਾ ਅਕਾਲੀ ਦਲ ਨੇ ਆਪਣੇ ਸਾਰੇ ਰਾਜਸਭਾ ਦੇ ਮੈਂਬਰਾਂ ਲਈ ਵਹੀਪ ਜਾਰੀ ਕਰਕੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਨ ਲਈ ਕਿਹਾ ਹੋਇਆ ਹੈ।

Leave a Reply

Your email address will not be published. Required fields are marked *