ਮੀਂਹ ਦੇ ਪਾਣੀ ਕਾਰਨ ਤਬਾਹ ਹੋਈਆਂ ਫਸਲਾਂ, ਕਿਸਾਨ ਨੇ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜ਼ਿਲਕਾ ਦੇ ਅਬੋਹਰ ਵਿਚ ਮੀਂਹ ਦੇ ਪਾਣੀ ਕਾਰਨ ਫਸਲਾਂ ਤਬਾਹ ਹੋ ਗਈਆਂ ਹਨ। ਖੇਤਾਂ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਾਜ਼ਿਲਕਾ ਦੇ ਅਬੋਹਰ ਵਿਚ ਮੀਂਹ ਦੇ ਪਾਣੀ ਕਾਰਨ ਫਸਲਾਂ ਤਬਾਹ ਹੋ ਗਈਆਂ ਹਨ। ਖੇਤਾਂ ਵਿਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਕਿਸਾਨ ਪਰੇਸ਼ਾਨ ਹਨ ਅਤੇ ਆਪਣੀ ਇਸੇ ਪਰੇਸ਼ਾਨੀ ਨੂੰ ਨਾ ਸਹਾਰਦੇ ਹੋਏ ਬੀਤੀ ਰਾਤ ਇਕ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਦਰਅਸਲ ਹਲਕਾ ਬੱਲੂਆਣਾ ਦੇ ਪਿੰਡਾਂ ਵਿਚ ਕਿਸਾਨ ਫਸਲਾਂ ਵਿਚ ਜਮ੍ਹਾ ਹੋਏ ਮੀਂਹ ਦੇ ਪਾਣੀ ਦੀ ਮਾਰ ਝੱਲ ਰਹੇ ਹਨ। ਪਿਛਲੇ ਦਿਨਾਂ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਵਫਦ ਵੱਲੋਂ ਵੀ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਪਾਣੀ ਨਿਕਾਸੀ ਦੇ ਪ੍ਰਬੰਧਾਂ ਦੇ ਵਾਅਦੇ ਕੀਤੇ ਗਏ ਸਨ ਪਰ ਹਾਲਾਤ ਕਿੰਨੇ ਖਤਰਨਾਕ ਹੋ ਰਹੇ ਹਨ ਇਸ ਦਾ ਅੰਦਾਜ਼ਾ ਪਿੰਡ ਬਹਾਵਲ ਦੇ ਇਕ 45 ਸਾਲਾਂ ਗਰੀਬ ਕਿਸਾਨ ਦੁਆਰਾ ਕੀਤੀ ਖੁਦਕੁਸ਼ੀ ਤੋਂ ਲਗਾਇਆ ਜਾ ਸਕਦਾ ਹੈ। ਮ੍ਰਿਤਕ ਗੁਰਮੀਤ ਸਿੰਘ ਨੇ 10 ਏਕੜ ਜ਼ਮੀਨ ਠੇਕੇ ਉੱਤੇ ਲਈ ਸੀ ਪਰ ਬਰਸਾਤ ਦੇ ਪਾਣੀ ਨੇ ਪੂਰੀ ਫਸਲ ਤਬਾਹ ਕਰ ਦਿੱਤੀ ਅਤੇ ਖੇਤਾਂ ਵਿਚੋਂ ਪਾਣੀ ਦੀ ਨਿਕਾਸੀ ਵੀ ਨਹੀਂ ਹੋ ਰਹੀ ਸੀ ਜਿਸ ਕਰਕੇ ਉਸ ਨੂੰ ਹਾੜੀ ਦੀ ਫਸਲ ਦੀ ਵੀ ਚਿੰਤਾ ਸਤਾਉਣ ਲੱਗੀ। ਇਸੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਅਬਹੋਰ ਸੀਤੋ ਬਾਈਪਾਸ ਦੇ ਨੇੜੇ ਇਕ ਚਾਹ ਵਾਲੇ ਖੋਖੋ ਵਿਚ ਫਾਹਾ ਲੈ ਲਿਆ ਹੈ। ਉੱਥੇ ਹੀ ਪਰਿਵਾਰ ਹੁਣ ਸਰਕਾਰ ਨੂੰ ਮਦਦ ਲਈ ਗੁਹਾਰ ਲਗਾ ਰਿਹਾ ਹੈ।

ਦੂਜੇ ਪਾਸੇ ਏਐਸਆਈ ਮੋਹਨ ਲਾਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉੱਤੇ ਉਹ ਮੌਕੇ ‘ਤੇ ਪਹੁੰਚੇ ਹਨ ਅਤੇ ਮ੍ਰਿਤਕ ਦੀ ਲਾਸ਼ ਨੂੰ ਹੇਠਾਂ ਉਤਾਰਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ ਅਤੇ ਧਾਰਾ 174 ਤਹਿਤ ਕਾਰਾਵਈ ਅਮਲ ਵਿਚ ਲਿਆਂਦੀ ਗਈ ਹੈ।

Leave a Reply

Your email address will not be published. Required fields are marked *