ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਕਿਸੇ ਸਮੇਂ ਹੋ ਸਕਦੀ ਹੈ ਗਿਰਫ਼ਤਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਮਾਮਲੇ ਵਿਚ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ।

ਦਰਅਸਲ ਮੁਹਾਲੀ ਅਦਾਲਤ ਨੇ ਅੱਜ ਮੰਗਲਵਾਰ ਨੂੰ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਜਿਸ ਤੋਂ ਬਾਅਦ ਸੈਨੀ ਨੂੰ ਪੁਲਿਸ ਕਿਸੇ ਸਮੇਂ ਵੀ ਗਿਰਫਤਾਰ ਕਰ ਸਕਦੀ ਹੈ। ਹਾਲਾਂਕਿ ਸੈਣੀ ਕੋਲ ਉੱਪਰਲੀ ਅਦਾਲਤ ਵਿਚ ਅਪੀਲ ਕਰਨ ਦਾ ਵਿਕਲਪ ਵੀ ਹੈ। ਦੱਸ ਦਈਏ ਕਿ ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਸੁਮੇਧ ਸੈਣੀ ਦੀ ਚੰਡੀਗੜ੍ਹ ਦੇ ਸੈਕਟਰ 20 ਸਥਿਤ ਕੋਠੀ ਅਤੇ ਹਿਮਾਚਲ ਪ੍ਰਦੇਸ਼ ਦੇ ਇਕ ਫਾਰਮ ਉੱਤੇ ਵੀ ਰੇਡ ਕੀਤੀ ਸੀ ਪਰ ਪੁਲਿਸ ਨੂੰ ਸੁਮੇਧ ਸੈਨੀ ਮਿਲਿਆ ਨਹੀਂ ਸੀ। ਸੈਨੀ ਦੀਆਂ ਮੁਸ਼ਕਿਲਾਂ ਉਸ ਖਿਲਾਫ ਚੱਲ ਰਹੇ ਮਾਮਲੇ ਵਿਚ ਧਾਰਾ 302 ਜੁੜਨ ਮਗਰੋਂ ਵਧੀਆਂ ਹਨ।

ਕੀ ਹੈ ਪੂਰਾ ਮਾਮਲਾ

ਦਰਅਸਲ 1991 ਵਿਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ ਅਤੇ ਉਹ ਜਖਮੀ ਹੋ ਗਏ ਸਨ। ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ, ਜਦਕਿ ਮੁਲਤਾਨੀ ਦੇ ਪਰਿਵਾਰ ਦਾ ਆਰੋਪ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *